ਪੰਜਾਬ ਦੇ ਸਕੂਲਾਂ ਵਿੱਚ 1 ਅਕਤੂਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਂਦਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ-ਸਾਰਣੀ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਵੱਖ-ਵੱਖ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਪ੍ਰਾਇਮਰੀ ਸਕੂਲਾਂ ਦਾ ਸਮਾਂ 8:30 ਤੋਂ 2:30 ਵਜੇ ਤੱਕ
ਸਮਾਂ-ਸਾਰਣੀ ਮੁਤਾਬਕ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ।
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ
ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਰਹੇਗਾ।
ਇਸ ਤਰ੍ਹਾਂ ਦੋਵੇਂ ਸ਼੍ਰੇਣੀਆਂ ਦੇ ਸਕੂਲਾਂ ਦੇ ਸਮੇਂ ਵਿੱਚ 20 ਮਿੰਟ ਦਾ ਅੰਤਰ ਰਹੇਗਾ।
ਨਵੰਬਰ ਤੋਂ ਫਿਰ ਬਦਲੇਗਾ ਸਕੂਲਾਂ ਦਾ ਸਮਾਂ
ਸਮਾਂ-ਸਾਰਣੀ ਵਿੱਚ 1 ਨਵੰਬਰ ਤੋਂ 28 ਫਰਵਰੀ ਤੱਕ ਸਰਦੀਆਂ ਲਈ ਵੱਖਰਾ ਸਮਾਂ ਵੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰੱਖਿਆ ਗਿਆ ਹੈ।
ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਜਾਣਕਾਰੀ
ਇਸ ਲਈ 1 ਅਕਤੂਬਰ ਤੋਂ ਸਕੂਲ ਜਾਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸਕੂਲ ਦੀ Timing ਦਾ ਧਿਆਨ ਰੱਖਣਾ ਹੋਵੇਗਾ। ਪ੍ਰਾਇਮਰੀ ਸਕੂਲਾਂ ਲਈ 8:30 AM ਤੋਂ 2:30 PM, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 8:30 AM ਤੋਂ 2:50 PM ਦਾ Schedule ਦਰਜ ਹੈ।


